ਜਲੰਧਰ: 9 ਮਈ, ਦੇਸ਼ ਕਲਿੱਕ ਬਿਓਰੋ
ਜਲੰਧਰ ਲੋਕ ਸਭਾ ਸੀਟ ਤੋਂ ਬੁੱਧਵਾਰ ਨੂੰ ਪਹਿਲਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਹ ਨਾਮਜ਼ਦਗੀ ਪੱਤਰ ਕਿਸੇ ਹੋਰ ਨੇ ਨਹੀਂ ਸਗੋਂ ਨੀਟੂ ਸ਼ਟਰਾਂਵਾਲੇ ਨੇ ਦਾਖਲ ਕੀਤਾ ਹੈ ਜੋ ਚੋਣਾਂ ਦੌਰਾਨ ਅਕਸਰ ਸੁਰਖੀਆਂ 'ਚ ਰਹਿੰਦਾ ਹੈ। ਨੀਟੂ ਅੱਜ ਨਾਮਜ਼ਦਗੀ ਦਾਖ਼ਲ ਕਰਨ ਲਈ ਆਪਣੇ ਬੱਚਿਆਂ ਅਤੇ ਪਤਨੀ ਨਾਲ ਡੀਸੀ ਦਫ਼ਤਰ ਪਹੁੰਚਿਆ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ।