ਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਬੁਟਰੇਲਾ ਨੇ ਕਿਹਾ ਕਿ ਉਹ ਸੀਐਮ ਮਾਨ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਸੀ ਕਿ ਚੰਡੀਗੜ੍ਹ ਦੇ ਲੋਕਾਂ ਨੇ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਭਾਰੀ ਵੋਟਾਂ ਨਾਲ ਕੌਂਸਲਰ ਬਣਾਇਆ। ਪਾਰਟੀ ਨੇ ਉਨ੍ਹਾਂ ਨੂੰ ਸ਼ਹਿਰ ਦੇ ਲੋਕਾਂ ਵੱਲੋਂ ਮਿਲੇ ਪਿਆਰ ਕਾਰਨ ਚੰਡੀਗੜ੍ਹ ਦਾ ਪ੍ਰਧਾਨ ਬਣਾਇਆ। ਇਸੇ ਕਾਰਨ ਅਕਾਲੀ ਦਲ ਨੇ ਇਸ ਵਾਰ ਉਨ੍ਹਾਂ ਨੂੰ ਚੰਡੀਗੜ੍ਹ ਲੋਕ ਸਭਾ ਦਾ ਉਮੀਦਵਾਰ ਬਣਾਇਆ ਸੀ। ਪਰ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਸੂਚਿਤ ਕੀਤਾ ਸੀ ਕਿ ਉਹ ਬਹੁਤ ਹੀ ਸਾਧਾਰਨ ਪਰਿਵਾਰ ਨਾਲ ਸਬੰਧਤ ਹਨ। ਚੋਣਾਂ ਦਾ ਖਰਚਾ ਨਹੀਂ ਝੱਲ ਸਕਦਾ।