Hindi English Monday, 20 May 2024 🕑
BREAKING
ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਪੰਜਾਬ

More News

ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ

Updated on Thursday, May 09, 2024 19:38 PM IST

ਕਪੂਰਥਲਾ, 9 ਮਈ, ਦੇਸ਼ ਕਲਿਕ ਬਿਊਰੋ :

ਕਪੂਰਥਲਾ ਦੇ ਕਸਬਾ ਨਡਾਲਾ 'ਚ ਇਕ ਨੌਜਵਾਨ ਵੱਲੋਂ ਆਪਣੇ ਹੀ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ 'ਚ ਛੁਪਾ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਆਪਣੇ ਪਿਤਾ ਨੂੰ ਫੋਨ 'ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ ਰਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਤਲ ਦੇ ਮੁਲਜ਼ਮ ਖ਼ਿਲਾਫ਼ ਧਾਰਾ 302 ਅਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ

ਹੋਰ
Have something to say? Post your comment
X