Hindi English Tuesday, 21 May 2024 🕑
BREAKING
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

ਪੰਜਾਬ

More News

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ

Updated on Thursday, May 09, 2024 19:58 PM IST

* ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ- ਡਾ ਪੱਲਵੀ

ਮਾਲੇਰਕੋਟਲਾ 09 ਮਈ : ਦੇਸ਼ ਕਲਿੱਕ ਬਿਓਰੋ

          ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ (ਫੇਸਬੁੱਕ,ਇੰਸਟਾਗ੍ਰਾਮ,ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ) 'ਤੇ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਨੂੰ ਚਲਾਉਣ ਲਈ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ) ਮਾਲੇਰਕੋਟਲਾ ਦੇ ਦਫ਼ਤਰ ਵਿਖੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਪ੍ਰਵਾਨਗੀ ਲੈਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਐਮ.ਸੀ.ਐਮ.ਸੀ ਦਫ਼ਤਰ ਡਿਪਟੀ ਕਮਿਸ਼ਨਰ ਦੇ ਬਲਾਕ ਨੰਬਰ -3 ਵਿਖੇ ਕਾਰਜਸ਼ੀਲ ਹੈ।

            ਉਨ੍ਹਾਂ ਹੋਰ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

                ਉਨ੍ਹਾਂ ਹੋਰ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕਰਨ ।

ਵੀਡੀਓ

ਹੋਰ
Have something to say? Post your comment
X