Hindi English Monday, 20 May 2024 🕑
BREAKING
ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ

ਪੰਜਾਬ

More News

ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ

Updated on Thursday, May 09, 2024 20:01 PM IST

ਅਕਾਲੀ ਦਲ ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ 'ਤੇ ਕੀਤਾ ਪਲਟਵਾਰ

5 ਸਾਲਾਂ 'ਚ ਸਿਰਫ 15 ਵਾਰ ਲੋਕ ਸਭਾ 'ਚ ਬੋਲੇ ਗਾਂਧੀ, ਦੱਸਣ ਕਿਸਾਨਾਂ ਦੇ ਕਿੰਨੇ ਮੁੱਦਿਆਂ ’ਤੇ ਚੁੱਕੇ ਸਵਾਲ

ਪਟਿਆਲਾ: 9 ਮਈ, ਦੇਸ਼ ਕਲਿੱਕ ਬਿਓਰੋ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਮੌਜੂਦਾ ਉਮੀਦਵਾਰ ਧਰਮਵੀਰ ਗਾਂਧੀ ਦੇ ਬਿਆਨ 'ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਜੋ ਵਿਅਕਤੀ ਲੋਕ ਸਭਾ ਤੋਂ ਜ਼ਿਆਦਾਤਰ ਗੈਰਹਾਜ਼ਰ ਰਿਹਾ ਹੈ, ਉਨ੍ਹਾਂ ਕੀਤੇ ਗਏ ਕੰਮ ਆਧਾਰ 'ਤੇ ਵੋਟ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ।

ਐਨ. ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਦੌਰਾਨ ਘਨੌਰ ਦੇ ਪਿੰਡ ਸੀਲ, ਛਪੜ, ਨਰੜੂ, ਹਰਪਾਲਪੁਰ, ਮਹਿਮਦਪੁਰ, ਗੋਪਾਲਪੁਰ, ਥੂਹਾ, ਰਾਜਗੜ੍ਹ, ਸ਼ੰਭੂ ਕਲਾਂ, ਮਦਨਪੁਰ, ਸੈਦਖੇੜੀ, ਘਨੌਰ ਵਿੱਚ ਚੋਣ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਗਾਂਧੀ ਨੇ ਬੀਤੇ ਦਿਨ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ ਪਰ ਲੋਕ ਸਭਾ ਦਾ ਰਿਕਾਰਡ ਦੱਸਦਾ ਹੈ ਕਿ ਉਥੇ ਗਾਂਧੀ ਦੀ ਹਾਜ਼ਰੀ ਸਿਰਫ਼ 55 ਫੀਸਦੀ ਰਹੀ। ਗਾਂਧੀ ਪੰਜ ਸਾਲ ਸੰਸਦ ਮੈਂਬਰ ਰਹੇ ਅਤੇ ਸਿਰਫ਼ 15 ਸਵਾਲ ਹੀ ਲੋਕ ਸਭਾ ਵਿੱਚ ਉਠਾਏ।

ਐਨ.ਕੇ.ਸ਼ਰਮਾ ਨੇ ਕਿਹਾ ਕਿ ਗਾਂਧੀ ਨੂੰ ਜਨਤਕ ਮੰਚ 'ਤੇ ਆ ਕੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਸਭਾ 'ਚ ਕਿਸਾਨਾਂ, ਮੁਲਾਜ਼ਮਾਂ ਅਤੇ ਕਾਰੋਬਾਰੀਆਂ ਦੇ ਕਿਹੜੇ-ਕਿਹੜੇ ਮੁੱਦੇ ਉਠਾਏ ਹਨ। ਸ਼ਰਮਾ ਨੇ ਕਿਹਾ ਕਿ ਲੋਕ ਸਭਾ ਦੇ ਸੈਸ਼ਨ ਲੰਬੇ ਸਮੇਂ ਤੱਕ ਚੱਲਦੇ ਹਨ ਪਰ ਗਾਂਧੀ ਉਨ੍ਹਾਂ ਵਿੱਚ ਹਾਜ਼ਰ ਨਹੀਂ ਹੋਏ। ਪਟਿਆਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਭੇਜਿਆ ਤੇ ਉਹ ਉੱਥੇ ਗਏ ਹੀ ਨਹੀਂ। ਸ਼ਰਮਾ ਨੇ ਕਿਹਾ ਕਿ ਕੰਮ ਦੇ ਆਧਾਰ 'ਤੇ ਵੋਟਾਂ ਮੰਗਣ ਤੋਂ ਪਹਿਲਾਂ ਬਿਹਤਰ ਹੁੰਦਾ ਜੇਕਰ ਗਾਂਧੀ ਆਤਮਚਿੰਤਨ ਕਰਕੇ ਆਪਣੇ ਕਾਰਜਕਾਲ ਦੌਰਾਨ ਲੋਕ ਸਭਾ ਮੈਂਬਰ ਦੀ ਕਾਰਜਸ਼ੈਲੀ 'ਤੇ ਗੌਰ ਕਰਦੇ।

ਐਨ.ਕੇ.ਸ਼ਰਮਾ ਨੇ ਜਨ ਸਭਾਵਾਂ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਯੋਜਨਾ ਬੋਰਡ ਦੇ ਚੇਅਰਮੈਨ ਹੁੰਦੇ ਹੋਏ ਮੁਹਾਲੀ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟ ਲਾਗੂ ਕਰਵਾ ਸਕਦੇ ਹਨ, ਤਾਂ ਉਹ ਸੰਸਦ ਮੈਂਬਰ ਹੋਣ ਦੇ ਬਾਵਜੂਦ ਕੋਈ ਪ੍ਰਾਜੈਕਟ ਕਿਉਂ ਨਹੀਂ ਲਿਆਏ।

ਸ਼ਰਮਾ ਨੇ ਇਲਾਕੇ ਦੇ ਲੋਕਾਂ ਨੂੰ ਚਰਿੱਤਰ, ਕੰਮ ਅਤੇ ਵਫ਼ਾਦਾਰੀ ਦੇ ਆਧਾਰ 'ਤੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਇਕ ਵਾਰ ਲੋਕ ਸਭਾ 'ਚ ਭੇਜਣ, ਜਿਸ ਤਰ੍ਹਾਂ ਅਕਾਲੀ ਦਲ ਦੀ ਸਰਕਾਰ ਵੇਲੇ ਇੱਥੇ ਵਿਕਾਸ ਦੇ ਕੰਮ ਕਰਵਾਏ ਗਏ ਸਨ, ਉਸੇ ਤਰ੍ਹਾਂ ਹੀ ਕੇਂਦਰ ਦੀਆਂ ਸਕੀਮਾਂ ਦਾ ਲਾਭ ਮਿਲੇਗਾ। ਇਸ ਮੌਕੇ ਪਰਮਜੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ ਹਰਪਾਲਪੁਰ, ਜੋਗਾ ਸਿੰਘ ਮੰਡੋਲੀ, ਬਲਜੀਤ ਸਿੰਘ, ਕ੍ਰਿਪਾਲ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਨਛੱਤਰ ਸਿੰਘ ਹਰਪਾਲਪੁਰ, ਨੇਤਰਪਾਲ, ਗੁਰਜੀਤ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਪਵਨ ਨੰਬਰਦਾਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
X