Hindi English Saturday, 27 July 2024 🕑
BREAKING
ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

ਚੰਡੀਗੜ੍ਹ

More News

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

Updated on Tuesday, May 21, 2024 09:49 AM IST

ਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੇ ਸੈਕਟਰ 46/49 ਚੌਂਕ ਵਿਖੇ ਵਾਪਰੀ ਇੱਕ ਘਟਨਾ ਤੋਂ ਬਾਅਦ ਪੁਲਿਸ ਨੇ ਚਾਲਕ ਪ੍ਰਕਾਸ਼ ਸਿੰਘ ਦੀ ਸਕਾਰਪੀਓ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮੁਲਜ਼ਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਕੀਲ ਨਿਕਲਿਆ।
ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਪ੍ਰਕਾਸ਼ ਖ਼ਿਲਾਫ਼ ਆਈਪੀਸੀ ਦੀ ਧਾਰਾ 170, 186 ਅਤੇ 149 ਤਹਿਤ ਕੇਸ ਦਰਜ ਕੀਤਾ ਸੀ। ਮੁਲਜ਼ਮ ਖ਼ਿਲਾਫ਼ ਵਾਹਨ ਦਾ ਚਲਾਨ ਵੀ ਕੀਤਾ ਗਿਆ। ਮੁਲਜ਼ਮ ਨੇ ਪੁਲੀਸ ਨਾਲ ਬਹਿਸ ਕਰਦਿਆਂ ਆਪਣਾ ਡਰਾਈਵਿੰਗ ਲਾਇਸੈਂਸ ਨਹੀਂ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ।
ਜਦੋਂ ਮੁਲਜ਼ਮ ਨੂੰ ਪੁਲੀਸ ਨੇ ਰੋਕਿਆ ਤਾਂ ਉਸ ਨੇ ਪਹਿਲਾਂ ਖ਼ੁਦ ਨੂੰ ਜੇਐਮਆਈਸੀ ਪ੍ਰਕਾਸ਼ ਦੱਸਿਆ ਅਤੇ ਫਿਰ ਪੁਲੀਸ ਮੁਲਾਜ਼ਮਾਂ ਦੀਆਂ ਵੀਡੀਓਜ਼ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ। ਬਾਅਦ ਵਿੱਚ ਉਸ ਨੇ ਟ੍ਰੈਫਿਕ ਮੁਲਾਜ਼ਮ ਦੀ ਕਿਸੇ ਹੋਰ ਵਿਅਕਤੀ ਨਾਲ ਗੱਲ ਕਰਵਾ ਦਿੱਤੀ। ਟਰੈਫਿਕ ਮੁਲਾਜ਼ਮ ਉਸ ਤੋਂ ਉਸ ਦਾ ਲਾਇਸੈਂਸ ਮੰਗਦੇ ਰਹੇ ਪਰ ਉਸ ਨੇ ਪੁਲੀਸ ਮੁਲਾਜ਼ਮਾਂ ਨੂੰ ਆਪਣਾ ਲਾਇਸੈਂਸ ਨਹੀਂ ਦਿਖਾਇਆ। ਇਸ ਤੋਂ ਬਾਅਦ ਟਰੈਫਿਕ ਮੁਲਾਜ਼ਮ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ ਨੂੰ ਕੀਤੀ ਸੀ।
ਜਾਣਕਾਰੀ ਅਨੁਸਾਰ ਇੱਕ ਸਕਾਰਪੀਓ ਕਾਰ ਮੁਹਾਲੀ ਵੱਲੋਂ ਆ ਰਹੀ ਸੀ। ਇਸ ਦੀ ਮੂਹਰਲੀ ਨੰਬਰ ਪਲੇਟ 'ਤੇ ਕਾਲਾ ਪਰਾਂਦਾ ਲੱਗਿਆ ਸੀ। ਜਿਸ ਕਾਰਨ ਉਸ ਦੀ ਗੱਡੀ ਦੀ ਨੰਬਰ ਪਲੇਟ ਪੂਰੀ ਤਰ੍ਹਾਂ ਦਿਖਾਈ ਨਹੀਂ ਦੇ ਰਹੀ ਸੀ। ਜਦੋਂ ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਲਾਲ ਬੱਤੀ ਜੰਪ ਕਰ ਦਿੱਤੀ।
ਫਿਰ ਉਸ ਨੇ ਅੱਗੇ ਜਾ ਕੇ ਕਾਰ ਰੋਕ ਲਈ ਅਤੇ ਪੁਲੀਸ ਮੁਲਾਜ਼ਮਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਆਪਣੇ ਆਪ ਨੂੰ ਮੈਜਿਸਟਰੇਟ ਹੋਣ ਬਾਰੇ ਕਿਹਾ। ਬਾਅਦ ਵਿਚ ਉਸ ਨੇ ਪੁਲਿਸ ਵਾਲਿਆਂ ਦੀ ਕਿਸੇ ਹੋਰ ਨਾਲ ਗੱਲ ਵੀ ਕਰਵਾਈ। ਪਰ ਜਦੋਂ ਗੱਲ ਨਾ ਬਣੀ ਤਾਂ ਉਹ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਬਾਅਦ ਵਿੱਚ ਟਰੈਫਿਕ ਮੁਲਾਜ਼ਮਾਂ ਵੱਲੋਂ ਥਾਣਾ ਸਦਰ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ।09:14 AM
 

ਵੀਡੀਓ

ਹੋਰ
Readers' Comments
Smart One 6/20/2024 6:11:40 PM

ਪੁਲਿਸ ਵਾਲੇ ਅੰਕਲਾਂ ਦਾ ਇੰਨਾ ਜ਼ਿਆਦਾ ਕੰਮ ਵਧਾ ਦਿੱਤਾ ਪਰ ਪੁਲਿਸ ਵੱਲੋਂ ਉਸਨੂੰ ਪੂਰਾ ਆਰਾਮ ਦਿੱਤਾ ਜਾ ਰਿਹਾ ਹੈ। ❤️🍁

Have something to say? Post your comment
ਮੋਹਾਲੀ ਪੁਲਿਸ ਵੱਲੋ “ ਰੁੱਖ ਲਗਾਉ ਮੁਹਿੰਮ” ਤਹਿਤ 310 ਪੌਦੇ ਲਗਾਏ ਗਏ

: ਮੋਹਾਲੀ ਪੁਲਿਸ ਵੱਲੋ “ ਰੁੱਖ ਲਗਾਉ ਮੁਹਿੰਮ” ਤਹਿਤ 310 ਪੌਦੇ ਲਗਾਏ ਗਏ

ਗ੍ਰੀਨ ਮੋਹਾਲੀ;  11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ

: ਗ੍ਰੀਨ ਮੋਹਾਲੀ; 11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

: ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਪ੍ਰਦੀਪ ਛਾਬੜਾ ਨਹੀਂ ਰਹੇ, PGI ‘ਚ ਲਿਆ ਆਖ਼ਰੀ ਸਾਹ

: ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਪ੍ਰਦੀਪ ਛਾਬੜਾ ਨਹੀਂ ਰਹੇ, PGI ‘ਚ ਲਿਆ ਆਖ਼ਰੀ ਸਾਹ

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

X