ਮੁੰਬਈ, 23 ਮਈ, ਦੇਸ਼ ਕਲਿਕ ਬਿਊਰੋ :
ਸ਼ਾਹਰੁਖ ਖਾਨ ਦੀ ਤਬੀਅਤ ਅਚਾਨਕ ਖਰਾਬ ਹੋਣ ਦੀ ਖਬਰ ਆਈ ਹੈ। ਹੀਟ ਸਟ੍ਰੋਕ ਕਾਰਨ ਸ਼ਾਹਰੁਖ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਸੀ ਕਿ ਸ਼ਾਹਰੁਖ ਅਜੇ ਹਸਪਤਾਲ 'ਚ ਹਨ। ਕੇਡੀ ਹਸਪਤਾਲ ਦੇ ਡਾਕਟਰਾਂ ਮੁਤਾਬਕ ਸ਼ਾਹਰੁਖ ਡੀਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਪੀੜਤ ਸਨ। ਜੂਹੀ ਚਾਵਲਾ ਵੀ ਸ਼ਾਹਰੁਖ ਨੂੰ ਦੇਖਣ ਹਸਪਤਾਲ ਪਹੁੰਚੀ। ਹਸਪਤਾਲ ਤੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੇ ਸ਼ਾਹਰੁਖ ਦੀ ਹੈਲਥ ਅਪਡੇਟ ਦਿੱਤੀ।
ਨੈੱਟਵਰਕ 18 ਨਾਲ ਗੱਲਬਾਤ ਕਰਦੇ ਹੋਏ ਜੂਹੀ ਨੇ ਦੱਸਿਆ ਕਿ ਬੀਤੀ ਰਾਤ ਤੋਂ ਉਸ ਦੀ ਹਾਲਤ ਠੀਕ ਨਹੀਂ ਸੀ ਅਤੇ ਉਹ ਠੀਕ ਮਹਿਸੂਸ ਨਹੀਂ ਕਰ ਰਹੇ ਸੀ,ਉਨ੍ਹਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਸ਼ਾਹਰੁਖ ਠੀਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼ਾਹਰੁਖ ਖਾਨ ਜਲਦੀ ਹੀ ਠੀਕ ਹੋ ਜਾਣਗੇ ਅਤੇ ਆਪਣੀ ਟੀਮ ਨੂੰ ਫਿਰ ਤੋਂ ਚੀਅਰ ਕਰਦੇ ਨਜ਼ਰ ਆਉਣਗੇ।
ਖਬਰਾਂ ਦੀ ਮੰਨੀਏ ਤਾਂ ਸ਼ਾਹਰੁਖ ਨੂੰ ਭਲਕੇ ਸ਼ੁੱਕਰਵਾਰ ਸਵੇਰੇ ਛੁੱਟੀ ਦੇ ਦਿੱਤੀ ਜਾਵੇਗੀ। ਉਹ ਪੂਰੀ ਰਾਤ ਡਾਕਟਰਾਂ ਦੀ ਨਿਗਰਾਨੀ ਹੇਠ ਰਹੇਗਾ। ਇਸ ਤੋਂ ਇਲਾਵਾ ਜੇਕਰ ਉਸ ਦੇ ਪਰਿਵਾਰ ਵਾਲੇ ਉਸ ਨੂੰ ਦੇਰ ਰਾਤ ਘਰ ਲੈ ਕੇ ਜਾਣਾ ਚਾਹੁੰਦੇ ਹਨ ਤਾਂ ਉਹ ਉਸ ਨੂੰ ਲੈ ਜਾ ਸਕਦੇ ਹਨ। ਸ਼ਾਹਰੁਖ ਦੀ ਬੇਟੀ ਸੁਹਾਨਾ ਖਾਨ ਅਤੇ ਪਤਨੀ ਗੌਰੀ ਖਾਨ ਹਸਪਤਾਲ 'ਚ ਮੌਜੂਦ ਹਨ।