Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਭਾਕਿਯੂ ਏਕਤਾ ਡਕੌਂਦਾ ਵੱਲੋਂ ਐਸ ਐਸ ਪੀ ਫਿਰੋਜ਼ਪੁਰ ਦਾ ਘਿਰਾਓ ਮੁਲਤਵੀ: ਮਨਜੀਤ ਧਨੇਰ

Updated on Tuesday, June 11, 2024 18:36 PM IST

 
ਦਲਜੀਤ ਕੌਰ 
 
ਚੰਡੀਗੜ੍ਹ, 11 ਜੂਨ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ 14 ਜੂਨ ਨੂੰ ਐਸ ਐਸ ਪੀ ਫਿਰੋਜ਼ਪੁਰ ਦੇ ਘਿਰਾਓ ਦਾ ਸੱਦਾ ਦਿੱਤਾ ਹੋਇਆ ਸੀ। ਇਸ ਸੰਘਰਸ਼ ਸੱਦੇ ਦੇ ਚਲਦਿਆਂ ਹੀ ਅੱਜ ਜਥੇਬੰਦੀ ਨੂੰ ਐਸ ਐਸ ਪੀ ਫਿਰੋਜ਼ਪੁਰ ਵੱਲੋਂ ਗੱਲਬਾਤ ਲਈ ਬੁਲਾਇਆ ਗਿਆ ਸੀ।  ਇਸ ਗੱਲਬਾਤ ਵਿੱਚ ਸੂਬਾ ਪ੍ਰਧਾਨ ਮਨਜੀਤ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ, ਜ਼ਿਲ੍ਹਾ ਪ੍ਰਧਾਨ ਜੰਗੀਰ ਸਿੰਘ ਖਹਿਰਾ, ਜਨਰਲ ਸਕੱਤਰ ਗੁਲਜ਼ਾਰ ਸਿੰਘ ਕੱਬਰਵੱਛਾ, ਮੀਤ ਪ੍ਰਧਾਨ ਦਰਸ਼ਨ ਸਿੰਘ ਕੜਮਾ ਸ਼ਾਮਿਲ ਹੋਏ। 
 
ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਸਾਡੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ 8 ਸਾਲ ਪੁਰਾਣੇ ਇੱਕ ਝੂਠੇ ਕੇਸ ਅਤੇ ਇੱਕ ਮਾਈਨਿੰਗ ਦੇ ਕੇਸ ਵਿੱਚ ਜੇਲ੍ਹ ਦੀਆਂ ਸਲਾਖਾਂ ਪਿੱਛੇ ਕੈਦ ਕੀਤਾ ਹੋਇਆ ਹੈ। ਗੁਰਦੀਪ ਰਾਮਪੁਰਾ ਨੇ ਅੱਗੇ ਦੱਸਿਆ ਕਿ ਐੱਸਕੇਐੱਮ ਦੇ ਸੱਦੇ ਅਨੁਸਾਰ 18ਵੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਨੂੰ 'ਭਾਜਪਾ ਕਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ' ਦੇ ਸੱਦੇ ਅਨੁਸਾਰ ਸਮੁੱਚੇ ਪੰਜਾਬ ਵਿੱਚ 11 ਸੂਤਰੀ ਸਵਾਲਨਾਮਾ ਦੇ ਤਹਿਤ ਸਵਾਲ ਪੁੱਛਣ ਦਾ ਸਿਲਸਿਲਾ ਚੱਲ ਰਿਹਾ ਸੀ। ਫਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸੋਢੀ ਨੂੰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਥਾਂ-ਥਾਂ ਸਵਾਲ ਪੁੱਛਣ ਦਾ ਦੌਰ ਚੱਲ ਰਿਹਾ ਸੀ। 10 ਮਈ ਵੀ ਤਿੰਨ ਥਾਵਾਂ ਤੇ ਸਵਾਲ ਪੁੱਛਣ ਲਈ ਕਿਸਾਨ ਇਕੱਠੇ ਹੋਏ, ਸਾਰੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਦੇਰ ਰਾਤ ਤੱਕ ਪੁੱਜ ਕੇ ਖੱਜਲ ਖੁਆਰ ਕਰਨ ਉਪਰੰਤ ਛੱਡ ਦਿੱਤਾ ਗਿਆ, ਪਰ ਹਰਨੇਕ ਸਿੰਘ ਮਹਿਮਾ ਨੂੰ ਚਲਦੇ ਸੰਘਰਸ਼ਾਂ ਦੌਰਾਨ ਦਰਜ਼ ਕੀਤੇ ਪੁਰਾਣੇ ਕੇਸਾਂ ਵਿੱਚ ਫੜ੍ਹਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਕੈਦ ਕੀਤਾ ਹੋਇਆ ਹੈ। ਇਸ ਨਾਲ ਭਾਜਪਾਈ ਅਤੇ ਜਮਹੂਰੀਅਤ ਦਾ ਢੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਮਿਲੀਭੁਗਤ ਵੀ ਜੱਗ ਜ਼ਾਹਰ ਹੋ ਗਈ ਹੈ। ਜਥੇਬੰਦੀ ਦਾ ਇਹ ਫੈਸਲਾ ਹੈ ਕਿ ਹਕੂਮਤ ਦੇ ਹਰ ਜਬਰ ਦਾ ਟਾਕਰਾ ਜਥੇਬੰਦਕ ਸੰਘਰਸ਼ ਨੂੰ ਤੇਜ਼ ਅਤੇ ਵਿਸ਼ਾਲ ਕਰਕੇ ਕੀਤਾ ਜਾਵੇਗਾ। 17 ਮਈ  ਨੂੰ ਐਸ ਐਸ ਪੀ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦੇ ਕੇ ਸੰਘਰਸ਼ੀਲ ਕਾਫ਼ਲਿਆਂ ਨੂੰ ਦਹਿਸ਼ਤਜ਼ਦਾ ਕਰਨ ਦੀ ਸਾਜ਼ਿਸ਼ ਚਕਨਾਚੂਰ ਕਰਦਿਆਂ ਹਰਨੇਕ ਸਿੰਘ ਮਹਿਮਾ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਸੀ। ਹੁਣ ਸੂਬਾ ਕਮੇਟੀ ਨੇ ਇਸ ਸੰਘਰਸ਼ ਨੂੰ ਤੇਜ਼ ਕਰਦਿਆਂ 14 ਜੂਨ ਨੂੰ ਐਸ ਐਸ ਪੀ ਫਿਰੋਜ਼ਪੁਰ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਸੀ। ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆਂ ਸਨ। ਐਸ ਐਸ ਪੀ ਫਿਰੋਜ਼ਪੁਰ ਵੱਲੋਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਹਰਨੇਕ ਸਿੰਘ ਮਹਿਮਾ ਦੀ ਜਲਦ ਰਿਹਾਈ ਲਈ ਸੰਜੀਦਾ ਯਤਨ ਤੇਜ਼ ਕੀਤੇ ਜਾਣਗੇ। ਇਸ ਕਰਕੇ ਸੂਬਾ ਕਮੇਟੀ ਨੇ ਐਸ ਐਸ ਪੀ ਫਿਰੋਜ਼ਪੁਰ ਦੇ ਘਿਰਾਓ ਨੂੰ ਇੱਕ ਹਫ਼ਤੇ ਲਈ ਮੁਲਤਵੀ ਕੀਤਾ ਗਿਆ ਹੈ। 
 
ਇਸ ਸਮੇਂ ਜ਼ਿਲ੍ਹਾ ਪ੍ਰਧਾਨ ਜੰਗੀਰ ਸਿੰਘ ਖਹਿਰਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਬਦੀ ਦੀਆਂ ਤਾਕਤਾਂ ਬਹੁਤੇ ਦੇਰ ਜੇਲ੍ਹ ਦੀਆਂ ਸਲਾਖਾਂ ਪਿੱਛੇ ਕੈਦ ਨਹੀਂ ਰੱਖ ਸਕਣਗੀਆਂ। ਹਰਨੇਕ ਸਿੰਘ ਮਹਿਮਾ ਜਲਦ ਹੀ ਰਿਹਾਅ ਹੋਕੇ ਕਿਸਾਨ-ਮਜਦੂਰ ਸੰਘਰਸ਼ਾਂ ਦੀ ਅਗਵਾਈ ਕਰਦਾ ਨਜ਼ਰ ਆਵੇਗਾ। ਭਾਜਪਾਈ ਅਤੇ ਆਮ ਆਦਮੀ ਪਾਰਟੀ ਵਾਲਿਆਂ ਦੀਆਂ ਜ਼ੁਬਾਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਘੱਟੇ ਰੋਲ ਦਿੱਤੀਆਂ ਜਾਣਗੀਆਂ। ਆਗੂਆਂ ਨੇ ਕੁਲਰੀਆਂ ਜ਼ਮੀਨ ਮਾਲਕਾਂ ਉੱਪਰ ਆਮ ਆਦਮੀ ਪਾਰਟੀ ਹਲਕਾ ਵਿਧਾਇਕ ਦੀ ਸ਼ਹਿ 'ਤੇ ਪਲ ਰਹੇ ਗੁੰਡਾ ਅਨਸਰ ਰਾਜਵੀਰ ਸਿੰਘ ਉੱਪਰ ਇਰਾਦਾ ਕਤਲ ਦਾ ਪਰਚਾ ਦਰਜ਼ ਹੋਣ ਦੇ ਬਾਵਜੂਦ ਵੀ ਗ੍ਰਿਫ਼ਤਾਰ ਨਾਂ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ ਅਤੇ ਕੁਲਰੀਆਂ ਜ਼ਮੀਨ ਮਾਲਕਾਂ ਦਾ ਜ਼ਮੀਨੀ ਹੱਕ ਬਹਾਲ ਕੀਤਾ ਜਾਵੇ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X