Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Updated on Tuesday, June 11, 2024 18:43 PM IST

ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ- ਐਡਵੋਕੇਟ ਧਾਮੀ

11 ਜੂਨ, ਅੰਮ੍ਰਿਤਸਰ-ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਕਨੂੰਨੀ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਲਿਹਾਜਾ ਹਰਿਆਣਾ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੇਖਣ ਵਿੱਚ ਆ ਰਿਹਾ ਹੈ ਕਿ ਸਿੱਖਾਂ ਵਿਰੁੱਧ ਭਾਰਤ ਦੇਸ਼ ਅੰਦਰ ਲਗਾਤਾਰ ਨਫ਼ਰਤੀ ਮਹੌਲ ਸਿਰਜਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸੂਬਿਆਂ ’ਚ ਬਿਨਾਂ ਕਿਸੇ ਕਾਰਨ ਹੀ ਸਿੱਖਾਂ ਨੂੰ ਨਿਸ਼ਾਨੇ ’ਤੇ ਲਿਆ ਜਾਂਦਾ ਹੈ। ਸਰਕਾਰਾਂ ਦੀ ਇਹ ਜਿੰਮੇਵਾਰੀ ਹੈ ਕਿ ਦੇਸ਼ ਅੰਦਰ ਹਰ ਵਰਗ, ਹਰ ਧਰਮ ਅਤੇ ਹਰ ਫਿਰਕੇ ਦੇ ਲੋਕਾਂ ਧਾਰਮਿਕ ਅਜ਼ਾਦੀ ਅਤੇ ਹੱਕ ਹਕੂਕਾਂ ਦੀ ਤਰਜਮਾਨੀ ਕਰੇ। ਜਿਹੜੇ ਵੀ ਲੋਕ ਦੇਸ਼ ਦੇ ਸੰਵਿਧਾਨ ਵਿਰੁੱਧ ਜਾ ਕੇ ਨਫ਼ਰਤੀ ਅਤੇ ਫਿਰਕੂ ਮਹੌਲ ਸਿਰਜਦੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਹੋਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੈਥਲ ਦੇ ਰਹਿਣ ਵਾਲੇ ਸ. ਸੁਖਵਿੰਦਰ ਸਿੰਘ ਨੂੰ ਅਣਪਛਾਤੇ ਦੋ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਜ਼ਦੀਕ ਰੋਕ ਕੇ ਨਫ਼ਰਤੀ ਟਿਪਟੀਆਂ ਕਰਨਾ ਅਤੇ ਕੁੱਟਮਾਰ ਕਰਨੀ ਦੇਸ਼ ਵਿੱਚ ਵੱਧ ਰਹੀ ਨਫ਼ਰਤੀ ਹਿੰਸਾ ਦਾ ਪ੍ਰਗਟਾਵਾ ਹੈ ਜਿਸ ਪ੍ਰਤੀ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਇਸ ਵਰਤਾਰੇ ਨੂੰ ਸੰਜੀਦਗੀ ਨਾਲ ਲਵੇ ਕਿਉਂਕਿ ਅਜਿਹੀਆਂ ਹਰਕਤਾਂ ਦੇਸ਼ਹਿਤ ਵਿੱਚ ਨਹੀਂ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਕੈਥਲ ’ਚ ਸਿੱਖ ਦੀ ਕੁੱਟਮਾਰ ਦੇ ਮਾਮਲੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਕੈਥਲ ਦੇ ਪੁਲਿਸ ਕਪਤਾਨ ਨੂੰ ਈ-ਮੇਲ ਪੱਤਰ ਭੇਜ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਲਈ ਕਿਹਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X