Hindi English Saturday, 15 June 2024 🕑
BREAKING
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੁਵੈਤ ਵਿੱਚ ਮਰੇ 45 ਭਾਰਤੀਆਂ ਵਿੱਚ ਇੱਕ ਪੰਜਾਬੀ ਵੀ ਸ਼ਾਮਲ, ਅੱਜ ਦਿੱਲੀ ਪਹੁੰਚੇਗੀ ਮ੍ਰਿਤਕ ਦੇਹ ਰਾਜਾ ਵੜਿੰਗ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ PM ਮੋਦੀ G-7 ਸੰਮੇਲਨ ‘ਚ ਸ਼ਾਮਲ ਹੋਣ ਲਈ ਇਟਲੀ ਪਹੁੰਚੇ ਕਾਂਗਰਸੀ ਵਿਧਾਇਕ ਨੇ ਦਿੱਤਾ ਅਸਤੀਫਾ ਪੰਜਾਬ ‘ਚ ਤਾਪਮਾਨ 47.8 ਡਿਗਰੀ ‘ਤੇ ਪਹੁੰਚਿਆ, ਮੌਸਮ ਵਿਭਾਗ ਵੱਲੋਂ Heat Wave ਦੀ ਚਿਤਾਵਨੀ ਜਾਰੀ ਖੰਨਾ ਵਿਖੇ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ, 25 ਲੋਕ ਜ਼ਖਮੀ ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਪੰਜਾਬ

More News

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

Updated on Tuesday, June 11, 2024 20:08 PM IST

ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ
ਚੰਡੀਗੜ੍ਹ, 11 ਜੂਨ, ਦੇਸ਼ ਕਲਿੱਕ ਬਿਓਰੋ :
     ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।
ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਹੋਰ ਖਪਤਕਾਰਾਂ ਦੀਆਂ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਢੁਕਵੀਂ ਵਿਵਸਥਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਲਈ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਿਕਾਇਤ ਕੇਂਦਰਾਂ ਨੂੰ ਮਜ਼ਬੂਤ ਬਣਾਇਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਕਿਸਾਨ ਨੂੰ ਸ਼ਿਕਾਇਤ ਦੇ ਨਿਬੇੜੇ ਵਿੱਚ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਜੀ.ਵੀ.ਕੇ. ਥਰਮਲ ਪਲਾਂਟ 1080 ਕਰੋੜ ਰੁਪਏ ਦੀ ਕੀਮਤ ਨਾਲ ਖਰੀਦ ਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਪੰਜਾਬ ਨੂੰ ਅਲਾਟ ਹੋਇਆ ਕੋਲਾ ਸਿਰਫ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਵਰਤਿਆ ਜਾ ਸਕਦਾ ਹੈ ਜਿਸ ਕਰਕੇ ਹੁਣ ਇਹ ਪਲਾਂਟ ਖਰੀਦਣ ਨਾਲ ਕੋਲਾ ਇਸ ਪਲਾਂਟ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਕਾਰਨ ਪੰਜਾਬ ਵਿੱਚ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿਲ ਆ ਰਿਹਾ ਹੈ।

ਵੀਡੀਓ

ਹੋਰ
Have something to say? Post your comment
ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

: ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ

: ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ

ਕੁਵੈਤ ਵਿੱਚ ਮਰੇ 45 ਭਾਰਤੀਆਂ ਵਿੱਚ ਇੱਕ ਪੰਜਾਬੀ ਵੀ ਸ਼ਾਮਲ, ਅੱਜ ਦਿੱਲੀ ਪਹੁੰਚੇਗੀ ਮ੍ਰਿਤਕ ਦੇਹ

: ਕੁਵੈਤ ਵਿੱਚ ਮਰੇ 45 ਭਾਰਤੀਆਂ ਵਿੱਚ ਇੱਕ ਪੰਜਾਬੀ ਵੀ ਸ਼ਾਮਲ, ਅੱਜ ਦਿੱਲੀ ਪਹੁੰਚੇਗੀ ਮ੍ਰਿਤਕ ਦੇਹ

ਰਾਜਾ ਵੜਿੰਗ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ

: ਰਾਜਾ ਵੜਿੰਗ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਹੋਈਆਂ ਖਾਲੀ

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

: ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ

: ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ

: ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ : ਗੁਰਮੀਤ ਸਿੰਘ ਖੁੱਡੀਆਂ

ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

: ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਮੋਹਾਲੀ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

: ਮੋਹਾਲੀ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਪੰਜਾਬ ‘ਚ ਬਿਜਲੀ ਦੀਆਂ ਦਰਾਂ ਵਿੱਚ ਹੋਇਆ ਵਾਧਾ

: ਪੰਜਾਬ ‘ਚ ਬਿਜਲੀ ਦੀਆਂ ਦਰਾਂ ਵਿੱਚ ਹੋਇਆ ਵਾਧਾ

X