Hindi English Monday, 15 July 2024 🕑
BREAKING
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਚਾਰ ਬੱਚਿਆਂ ਸਮੇਤ ਖੂਹ ‘ਚ ਮਾਰੀ ਛਾਲ, ਬੱਚਿਆਂ ਦੀ ਮੌਤ ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ, ਗੋਲ਼ੀ ਲੱਗੀ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਗ੍ਰੰਥੀ ਵਲੋਂ ਛੇੜਛਾੜ ਤਿੰਨ ਸ਼ੱਕੀ ਵਿਅਕਤੀ ਦਿਸਣ ਤੋਂ ਬਾਅਦ ਪੰਜਾਬ ਪੁਲਿਸ ਜਾਂਚ ‘ਚ ਜੁਟੀ ਅੱਜ ਦਾ ਇਤਿਹਾਸ

ਪੰਜਾਬ

More News

ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ : ਹਰਚੰਦ ਸਿੰਘ ਬਰਸਟ

Updated on Friday, June 14, 2024 18:36 PM IST

ਆਫ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਖੇਡਾਂ ਦੀ ਸਿਖਲਾਈ ਸ਼ੁਰੂ ਕਰਨ ਲਈ ਕਿਹਾ

ਐਸ.ਏ.ਐਸ. ਨਗਰ, 14 ਜੂਨ, 2024, ਦੇਸ਼ ਕਲਿੱਕ ਬਿਓਰੋ :

ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ, ਉੱਥੇ ਹੀ ਚੰਗੇ ਸਮਾਜ ਦੀ ਸਿਰਜਣਾ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ, ਕਿਉਂਕਿ ਇਕ ਤੰਦਰੁਸਤ ਸਰੀਰ ਅਤੇ ਸਿਹਤਮੰਦ ਦਿਮਾਗ ਹੀ ਹਮੇਸ਼ਾ ਸਮਾਜ ਦੀ ਭਲਾਈ ਲਈ ਸੋਚਦਾ ਹੈ ਅਤੇ ਵਧਿਆ ਕਾਰਜ ਕਰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਤ ਕਰਦਿਆਂ ਕੀਤਾ ਗਿਆ।

ਆਫ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਦੀ ਇਨਡੋਰ ਖੇਡਾਂ ਲਈ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਵੱਡੇ-ਵੱਡੇ ਕਵਰ ਸ਼ੈੱਡ ਬਣਾਏ ਗਏ ਹਨ। ਇਹ ਕਵਰ ਸ਼ੈੱਡ ਜ਼ਿਆਦਾਤਰ ਕਣਕ ਅਤੇ ਝੋਨੇ ਦੇ ਸੀਜ਼ਨ ਦੌਰਾਨ ਹੀ ਵਰਤੋਂ ਵਿੱਚ ਆਉਂਦੇ ਹਨ ਅਤੇ ਸੀਜ਼ਨ ਤੋਂ ਬਾਅਦ ਖਾਲੀ ਰਹਿੰਦੇ ਹਨ। ਬੱਚਿਆਂ ਦੇ ਵਿਕਾਸ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਕਵਰ ਸ਼ੈੱਡਾ ਨੂੰ ਆਫ ਸੀਜ਼ਨ ਵਿੱਚ ਇਨਡੋਰ ਖੇਡਾਂ ਲਈ ਵਰਤਿਆ ਜਾ ਸਕਦਾ ਹੈ, ਤਾਂ ਜੋ ਬੱਚੇ ਮੀਂਹ, ਧੁੱਪ, ਸਰਦੀ ਅਤੇ ਗਰਮੀ ਵਿੱਚ ਵੀ ਆਪਣਾ ਅਭਿਆਸ ਜਾਰੀ ਰੱਖ ਕੇ ਪੰਜਾਬ ਅਤੇ ਦੇਸ਼ ਦਾ ਨਾ ਰੌਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਰਾਮਪੁਰਾ ਫੂਲ ਮੰਡੀ ਸਮੇਤ ਕੁਝ ਜਗ੍ਹਾਂ ਤੇ ਆਫ ਸੀਜਨ ਦੌਰਾਨ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੇ ਸਾਰੇ ਜਿਲ੍ਹਾਂ ਮੰਡੀ ਅਫ਼ਸਰਾਂ ਨੂੰ ਖੇਡ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਮੰਡੀਆਂ ਵਿੱਚ ਖੇਡਾਂ ਦੀ ਟ੍ਰੇਨਿੰਗ ਸ਼ੁਰੂ ਕਰਵਾਉਣ ਦੀ ਗੱਲ ਕਹੀ। 

ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਖੇਡਾਂ ਤੋਂ ਵਧੀਆ ਹੋਰ ਕੋਈ ਰਾਹ ਨਹੀਂ ਹੈ। ਨਸ਼ਿਆਂ ਦੇ ਖਾਤਮੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਪੰਜਾਬ ਮੰਡੀ ਬੋਰਡ ਵੀ ਆਪਣਾ ਪੂਰਾ ਸਹਿਯੋਗ ਦੇਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦੀਆਂ ਹਨ। ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਕਦਮ ਚੁੱਕ ਰਹੀ ਹੈ। ਸ. ਬਰਸਟ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਖੇਡਾਂ ਵਿੱਚ ਭਾਗ ਲੈਣ ਅਤੇ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ।

ਵੀਡੀਓ

ਹੋਰ
Have something to say? Post your comment
'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

: 'ਅੱਖੀਆਂ' ਗੀਤ ਰਾਹੀਂ ਜ਼ਲਦ ਹਾਜ਼ਰ ਹੋ ਰਿਹਾ ਗਾਇਕ ਪਰਮ ਚੀਮਾਂ

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

: ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

: ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

: ਲੈਕਚਰਾਰ ਦੀਆਂ ਤਰੱਕੀਆਂ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸਾਂ ਨੂੰ ਵਿਚਾਰਿਆ ਜਾਵੇ : ਡੀ ਟੀ ਐੱਫ

ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

: ਪੰਜਾਬ ‘ਚ ਚੱਲਦੀ ਕਾਰ ਦੀ ਸਨਰੂਫ ਖੋਲ੍ਹ ਕੇ ਮਸਤੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਕਟੇਗਾ ਚਲਾਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

: ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ 'ਤੇ ਲਾਇਆ ਝੂਠ ਬੋਲਣ ਦਾ ਦੋਸ਼

ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

: ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਬਨਣਗੇ ਮੰਤਰੀ, ਸਰਕਾਰ ਨੇ ਗਵਰਨਰ ਹਾਊਸ ਤੋਂ ਸਮਾਂ ਮੰਗਿਆ

Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

: Facebook ‘ਤੇ ਭੜਕਾਊ ਟਿੱਪਣੀਆਂ ਕਰਨ ਵਾਲੇ ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਪੰਜਾਬ ਪੁਲਿਸ ਨੇ ਕੀਤਾ ਪਰਚਾ ਦਰਜ

ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

: ਉਧਾਰ ਦਿੱਤੇ 500 ਰੁਪਏ ਵਾਪਸ ਮੰਗਣ ‘ਤੇ ਨਿਹੰਗ ਨੇ ਬਜ਼ੁਰਗ ‘ਤੇ ਕੀਤਾ ਹਮਲਾ, ਸਿਰ 'ਤੇ ਲੱਗੇ 12 ਟਾਂਕੇ

ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

: ਪੰਜਾਬ ‘ਚ ਗਰਮੀ ਵਧੀ, ਹੁੰਮਸ ਤੋਂ ਲੋਕ ਪ੍ਰੇਸ਼ਾਨ,ਮੀਂਹ ਪੈਣ ਦੀ ਸੰਭਾਵਨਾ

X