ਹੁਸ਼ਿਆਰਪੁਰ, 20 ਅਗਸਤ, ਦੇਸ਼ ਕਲਿਕ ਬਿਊਰੋ :
ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਸ਼ਹਿਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੰਜ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਦੇ ਚਾਚਾ ਜਸਵਿੰਦਰ ਕੁਮਾਰ ਅਤੇ ਉਸਦੀ ਭੈਣ ਅਕਾਂਕਸ਼ਾ ਵਾਸੀ ਗੜ੍ਹਦੀਵਾਲਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਅਮਨਦੀਪ ਸਿੰਘ ਦੀ ਸਵਿਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ:ਪੰਜਾਬ ‘ਚ ਦੋ ਪਟਵਾਰੀਆਂ ਦੀ ਮੌਤ
ਉਨ੍ਹਾਂ ਦੱਸਿਆ ਕਿ ਅਮਰੀਕੀ ਪੁਲਿਸ ਜਾਣਕਾਰੀ ਇਕੱਠੀ ਕਰਨ ਲਈ ਜਾਂਚ ਕਰ ਰਹੀ ਹੈ। ਅਮਨਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ ਪੰਜ ਸਾਲ ਪਹਿਲਾਂ ਫਲੋਰੀਡਾ (ਅਮਰੀਕਾ) ਗਿਆ ਸੀ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।