Hindi English Sunday, 08 September 2024 🕑

ਪੰਜਾਬ

More News

CM ਮਾਨ ਅੱਜ ਕਿਸਾਨਾਂ ਨਾਲ ਕਰਨਗੇ ਮੀਟਿੰਗ

Updated on Thursday, September 05, 2024 08:33 AM IST

ਚੰਡੀਗੜ੍ਹ, 5 ਸਤੰਬਰ, ਦੇਸ਼ ਕਲਿਕ ਬਿਊਰੋ :

ਖੇਤੀ ਨੀਤੀ ਸਮੇਤ ਅੱਠ ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਸੰਘਰਸ਼ ਸਬੰਧੀ ਸਾਰੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹੋਏ ਹਨ। ਕਿਸਾਨ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਗਏ ਸਨ। ਕਰੀਬ ਪੰਦਰਾਂ ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਮੋਰਚਾ ਲਾਉਣ ਦੀ ਇਜਾਜ਼ਤ ਦੇ ਦਿੱਤੀ ਸੀ।

ਵੀਡੀਓ

ਹੋਰ
Have something to say? Post your comment
X