Hindi English Sunday, 08 September 2024 🕑

ਪੰਜਾਬ

More News

ED ਵੱਲੋਂ ਪੰਜਾਬ ਦਾ ਇੱਕ ਕਾਂਗਰਸੀ ਆਗੂ ਗ੍ਰਿਫਤਾਰ

Updated on Thursday, September 05, 2024 10:05 AM IST

ਖੰਨਾ, 5 ਸਤੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ ਸੀ। ਰਾਜਦੀਪ ਸਿੰਘ ਖੰਨਾ 'ਚ ਬਤੌਰ ਆੜ੍ਹਤੀ ਕੰਮ ਕਰਦਾ ਹੈ। ਛਾਪੇਮਾਰੀ ਦੌਰਾਨ ਈਡੀ ਨੂੰ ਰਾਜਦੀਪ ਸਿੰਘ ਦੇ ਟਿਕਾਣਿਆਂ ਤੋਂ ਕਈ ਅਹਿਮ ਸਬੂਤ ਮਿਲੇ ਹਨ।
ਰਾਜਦੀਪ ਸਿੰਘ ਨੂੰ ਉਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿੱਚ ਪਿਛਲੇ ਮਹੀਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਈਡੀ ਨੇ ਖੰਨਾ ਦੇ ਪਿੰਡ ਇਕੋਲਾਹੀ 'ਚ ਰਾਜਦੀਪ ਸਿੰਘ ਦੇ ਘਰ ਅਤੇ ਖੰਨਾ ਮੰਡੀ 'ਚ ਸਥਿਤ ਆੜ੍ਹਤ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ ਸੀ। ਗ੍ਰਿਫ਼ਤਾਰੀ ਮਗਰੋਂ ਰਾਜਦੀਪ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਵੀਡੀਓ

ਹੋਰ
Have something to say? Post your comment
X