Hindi English Sunday, 21 April 2024 🕑
BREAKING
ਬਾਘਾ ਪੁਰਾਣਾ : ਦੋ ਕਾਰ ਸਵਾਰਾਂ ਨੇ ਔਰਤ ਤੋਂ ਇੱਕ ਲੱਖ ਰੁਪਏ ਲੁੱਟੇ ਬਹੁਜਨ ਸਮਾਜ ਪਾਰਟੀ ਨੇ ਫਰੀਦਕੋਟ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਸੰਨੀ ਇਨਕਲੇਵ ਖਰੜ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਿਸਾਨ ਆਗੂ ਉਤੇ ਮਾਰੂ ਹਮਲਾ ਕਰਨ ਵਾਲੇ ਦੋਸੀਆਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ : ਲਿਬਰੇਸ਼ਨ ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ

ਸੱਭਿਆਚਾਰ/ਖੇਡਾਂ

More News

ਦੋ ਰੋਜ਼ਾ ਪੰਜਾਬ ਰਾਜ ਯੁਵਕ ਮੇਲਾ 30 ਤੋਂ

Updated on Monday, January 27, 2020 22:19 PM IST

ਕੈਪਟਨ ਅਮਰਿੰਦਰ ਸਿੰਘ ਕਰਨਗੇ ਮੇਲੇ ਦਾ ਉਦਘਾਟਨ

ਚੰਡੀਗੜ੍ਹ, 27 ਜਨਵਰੀ

ਪੰਜਾਬ ਸਰਕਾਰ ਵੱਲੋਂ 'ਪੰਜਾਬ ਰਾਜ ਯੁਵਕ ਮੇਲਾ' 30 ਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ।

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਯੁਵਕ ਮੇਲੇ ਦੀਆਂ ਤਿਆਰੀਆਂ ਬਾਰੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਯੁਵਕ ਮੇਲੇ ਤੇ ਇਸ ਵਿੱਚ ਸ਼ਾਮਲ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਇਕ ਮੋਬਾਈਲ ਐਪ ਵਿਕਸਤ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਮੇਲੇ ਦੌਰਾਨ ਹੋਣ ਵਾਲੀਆਂ ਵੱਖ ਵੱਖ ਵੰਨਗੀਆਂ ਤੇ ਪ੍ਰਬੰਧਾਂ ਬਾਰੇ ਪਤਾ ਚੱਲ ਸਕੇ। ਉਨ੍ਹਾਂ ਪੁਲੀਸ ਵਿਭਾਗ ਨੂੰ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਕਰਨ ਦੀ ਹਦਾਇਤ ਕੀਤੀ ਤਾਂ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।


ਖੇਡ ਮੰਤਰੀ ਨੇ ਮੇਲੇ ਵਿੱਚ ਪੰਜਾਬ ਭਰ ਦੇ ਡੈਪੋ ਤੇ ਬੱਡੀ ਨੂੰ ਵੀ ਸ਼ਾਮਲ ਕਰਨ ਲਈ ਕਿਹਾ। ਉਨਾਂ ਮੇਲੇ ਦੌਰਾਨ ਪੁੱਜਣ ਵਾਲੇ ਤਕਰੀਬਨ 25 ਹਜ਼ਾਰ ਵਿਦਿਆਰਥੀਆਂ ਦੇ ਰਹਿਣ, ਖਾਣ ਤੇ ਸਫ਼ਾਈ ਦੇ ਪ੍ਰਬੰਧ ਅਗਾਊਂ ਤੌਰ 'ਤੇ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦਾ ਅਗਾਊਂ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਐਂਬੂਲੈਂਸ ਤੇ ਹੋਰ ਲਾਜ਼ਮੀ ਸੇਵਾਵਾਂ ਵੀ ਮੌਕੇ ਉਤੇ ਮੁਹੱਈਆ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਨੂੰ ਸਫ਼ਲ ਬਣਾਉਣ ਲਈ ਯੁਵਕ ਸੇਵਾਵਾਂ ਵਿਭਾਗ ਨੂੰ ਪੂਰੀ ਤਰ੍ਹਾਂ ਸਰਗਰਮ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਭਰਵੀਂ ਹਾਜ਼ਰੀ ਤੇ ਸੱਭਿਆਚਾਰਕ ਵੰਨਗੀਆਂ ਦੀ ਮਿਆਰੀ ਪੇਸ਼ਕਾਰੀ ਸੰਭਵ ਬਣਾਈ ਜਾ ਸਕੇ।
ਇਸ ਮੌਕੇ ਸਕੱਤਰ, ਸੈਰ ਸਪਾਟਾ ਤੇ ਯੁਵਕ ਸੇਵਾਵਾਂ ਹੁਸਨ ਲਾਲ, ਡਾਇਰੈਕਟਰ ਤੇ ਵਿਸ਼ੇਸ਼ ਸਕੱਤਰ, ਯੁਵਕ ਸੇਵਾਵਾਂ ਵਿਭਾਗ ਸੰਜੇ ਪੋਪਲੀ, ਏ.ਡੀ.ਜੀ.ਪੀ. (ਐਸ.ਟੀ.ਐਫ.)-ਕਮ-ਵਿਸ਼ੇਸ਼ ਪ੍ਰਮੁੱਖ ਸਕੱਤਰ/ਸੀ.ਐਮ. ਹਰਪ੍ਰੀਤ ਸਿੱਧੂ, ਡੀ.ਆਈ.ਜੀ. (ਐਸ.ਟੀ.ਐਫ.-ਐਡਮਿਨ) ਸੰਜੀਵ ਰਾਮਪਾਲ, ਏ.ਆਈ.ਜੀ. (ਸੁਰੱਖਿਆ) ਪਰਮਦੀਪ ਸਿੰਘ ਸੰਧੂ, ਐਸ.ਡੀ.ਐਮ. ਖਰੜ ਹਿਮਾਂਸ਼ੂ ਜੈਨ, ਡਾਇਰੈਕਟਰ ਚੰਡੀਗੜ੍ਹ ਯੂਨੀਵਰਸਿਟੀ ਬਲਬੀਰ ਸਿੰਘ ਢੋਲ ਅਤੇ ਐਸ.ਪੀ. (ਸੁਰੱਖਿਆ) ਮੁਹਾਲੀ ਰਾਜ ਬਲਵਿੰਦਰ ਸਿੰਘ ਮਰਾੜ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

X