ਬਠਿੰਡਾ, 25 ਜਨਵਰੀ, ਦੇਸ਼ ਕਲਿਕ ਬਿਊਰੋ:
ਗਣਤੰਤਰ ਦਿਵਸ 'ਤੇ ਪੰਜਾਬ 'ਚ ਹੋਣ ਵਾਲੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਪੰਜਾਬ 'ਚ 'ਆਪ' ਦੀ ਸਰਕਾਰ ਆਉਣ 'ਤੇ ਗਣਤੰਤਰ ਦਿਵਸ 'ਤੇ ਪਹਿਲੀ ਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਝੰਡਾ ਲਹਿਰਾਉਣਗੇ। ਉਨ੍ਹਾਂ ਨੇ ਬਠਿੰਡਾ 'ਚ ਆਯੋਜਿਤ ਪ੍ਰੋਗਰਾਮ 'ਚ ਸ਼ਿਰਕਤ ਕਰਨੀ ਹੈ।ਪ੍ਰਸ਼ਾਸ਼ਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ 'ਚ ਜੁਟਿਆ ਹੋਇਆ ਹੈ। ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਸਮਾਗਮ ਵਾਲੀ ਥਾਂ ਨੂੰ ਜਾਣ ਵਾਲੇ ਰਸਤੇ ’ਤੇ ਵਾਰ-ਵਾਰ ਚੈਕਿੰਗ ਕੀਤੀ ਜਾ ਰਹੀ ਹੈ। ਵਾਹਨਾਂ ਦੀ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਸਮੇਤ ਹਰ ਪਹਿਲੂ ਤੋਂ ਚੌਕਸੀ ਰੱਖੀ ਜਾ ਰਹੀ ਹੈ।ਐਸਐਸਪੀ ਬਠਿੰਡਾ ਜੇ. ਏਲਨਚੇਲੀਅਨ ਖੁਦ ਦਿਨ-ਰਾਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਉਹ ਵੱਖ-ਵੱਖ ਥਾਵਾਂ 'ਤੇ ਪੁਲਿਸ ਨਾਕਿਆਂ ਦੀ ਚੈਕਿੰਗ ਕਰਨ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ।ਸੀਐਮ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਐਸਐਸਪੀ ਜੇ. ਏਲਨਚੇਲੀਅਨ ਨੇ ਬਠਿੰਡਾ ਦੇ ਸਮੂਹ ਐਸ.ਐਚ.ਓਜ਼ ਅਤੇ ਚੌਕੀ ਇੰਚਾਰਜਾਂ ਦੀ ਮੀਟਿੰਗ ਕੀਤੀ। ਉਨ੍ਹਾਂ ਸਮੂਹ ਜ਼ਿੰਮੇਵਾਰ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਅਤੇ ਉਸ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਹਰ ਪਲ ਚੌਕਸ ਰਹਿਣ ਦੇ ਹੁਕਮ ਦਿੱਤੇ।