English Hindi Saturday, January 28, 2023
 

ਪੰਜਾਬ

FCI ਵੱਲੋਂ ਪੰਜ ਮਹੀਨਿਆਂ ਤੋਂ ਕਣਕ ਦੇ ਟੈਂਡਰ ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਦੀਆਂ ਆਟਾ ਮਿੱਲਾਂ ਦਾ ਕੰਮ ਠੱਪ

January 25, 2023 11:12 AM

ਪਰਚੂਨ ਬਾਜ਼ਾਰ ਵਿਚ ਆਟੇ ਅਤੇ ਮੈਦੇ ਦੀਆਂ ਕੀਮਤਾਂ ਵਧੀਆਂ

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ:

ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਕਰੀਬ ਪੰਜ ਮਹੀਨਿਆਂ ਤੋਂ ਕਣਕ ਦੇ ਟੈਂਡਰ ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਦੀਆਂ ਆਟਾ ਮਿੱਲਾਂ ਦਾ ਕੰਮ ਲਗਭਗ ਠੱਪ ਹੋ ਕੇ ਰਹਿ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਓਪਨ ਮਾਰਕੀਟ ਸੇਲ ਸਕੀਮ (ਓ.ਐੱਮ.ਐੱਸ.ਐੱਸ.) ਨੂੰ ਸੋਧਿਆ ਨਹੀਂ ਗਿਆ ਹੈ, ਜਿਸ ਕਾਰਨ ਐੱਫ.ਸੀ.ਆਈ. ਦੇ ਆਨਲਾਈਨ ਟੈਂਡਰ ਲਟਕ ਗਏ ਹਨ ਇਸ ਕਾਰਨ ਆਟਾ ਅਤੇ ਮੈਦਾ ਸਮੇਤ ਇਨ੍ਹਾਂ ਤੋਂ ਬਣੇ ਉਤਪਾਦ ਬਾਜ਼ਾਰ ਵਿੱਚ ਮਹਿੰਗੇ ਹੋ ਗਏ ਹਨ।ਮੰਡੀ ਵਿੱਚ ਆਟੇ ਦੀ ਕੀਮਤ 3400 ਤੋਂ 3700 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਈ ਹੈ। ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਮੰਡੀ ਵਿੱਚ ਆਟੇ ਦੀ ਕਮੀ ਹੋ ਸਕਦੀ ਹੈ, ਜਿਸ ਕਾਰਨ ਕਾਲਾਬਾਜ਼ਾਰੀ ਵਧਣ ਦਾ ਖਦਸ਼ਾ ਹੈ। ਹਾਲਾਂਕਿ ਖੁਰਾਕ ਸਪਲਾਈ ਨਿਗਮ ਦਾ ਦਾਅਵਾ ਹੈ ਕਿ ਐਫਸੀਆਈ ਕੋਲ ਕਣਕ ਦਾ ਕਾਫੀ ਸਟਾਕ ਹੈ। ਪਰਚੂਨ ਬਾਜ਼ਾਰ ਵਿਚ ਆਟੇ ਅਤੇ ਮੈਦੇ ਦੀ ਕੀਮਤ ਵਿਚ ਵਾਧਾ ਹੋਇਆ ਹੈ, ਜਦਕਿ ਵੱਖ-ਵੱਖ ਬ੍ਰਾਂਡਾਂ ਦੇ ਬਰੈਡ ਵੀ 5 ਰੁਪਏ ਮਹਿੰਗੇ ਹੋ ਗਏ ਹਨ।ਦੂਜੇ ਰਾਜਾਂ ਤੋਂ ਕਣਕ ਦੀ ਆਮਦ ਤੋਂ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਵਿੱਚ ਕਣਕ ਦੀ ਘਾਟ ਪੈਦਾ ਹੋ ਗਈ ਹੈ। ਇਸ ਕਾਰਨ ਆਟੇ ਦੀਆਂ ਕੀਮਤਾਂ ਲਗਾਤਾਰ ਰਿਕਾਰਡ ਤੋੜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਐਫਸੀਆਈ ਵੱਲੋਂ ਰਾਜਾਂ ਨੂੰ ਕਣਕ ਦੀ ਸਪਲਾਈ ਕੀਤੀ ਜਾਂਦੀ ਹੈ ਪਰ ਇਸ ਵਾਰ ਟੈਂਡਰ ਜਾਰੀ ਨਾ ਹੋਣ ਕਾਰਨ ਇਸ ਵਿੱਚ ਦੇਰੀ ਹੋਈ ਹੈ। ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਆਟੇ ਦੀ ਕੀਮਤ ਵਿੱਚ 300 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਦਾ ਵਾਧਾ ਹੋਇਆ ਹੈ। ਇੱਕ ਹਫ਼ਤਾ ਪਹਿਲਾਂ ਜਿੱਥੇ ਆਟੇ ਦੀ ਕੀਮਤ 3400 ਰੁਪਏ ਪ੍ਰਤੀ ਕੁਇੰਟਲ ਸੀ, ਉੱਥੇ ਹੁਣ ਇਸ ਦੀ ਕੀਮਤ 3700 ਤੋਂ 3800 ਰੁਪਏ ਪ੍ਰਤੀ ਕੁਇੰਟਲ ਦਰਜ ਕੀਤੀ ਗਈ ਹੈ।

Have something to say? Post your comment

ਪੰਜਾਬ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ ਧੂਰੀ ਹਲਕੇ ’ਚ ਤਿੰਨ ਆਮ ਆਦਮੀ ਕਲੀਨਿਕ ਕੀਤੇ ਗਏ ਲੋਕਾਂ ਨੂੰ ਸਮਰਪਿਤ

ਜਸਵੀਰ ਗੜਾਂਗ ਵੱਲੋਂ ਕੰਨਫੈਡਰੇਸ਼ਨ ਆਫ ਗਰੇਟਰ ਮੁਹਾਲੀ ਰੈਜੀਡੈਸ ਵੈਲਫੇਅਰ ਐਸੋਸ਼ੀਏਸ਼ਨ ਨੂੰ ਪ੍ਰਿੰਟਰ ਦਾਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਦੋ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ