English Hindi Wednesday, March 29, 2023
 

ਦੇਸ਼

PM ਮੋਦੀ ‘ਤੇ ਵਿਵਾਦਤ ਬਿਆਨ ਦੇਣ ਵਾਲੇ ਕਾਂਗਰਸੀ ਨੇਤਾ ਪਵਨ ਖੇੜਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ

March 17, 2023 09:05 AM

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ:

ਕਾਂਗਰਸੀ ਨੇਤਾ ਪਵਨ ਖੇੜਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪੀਐੱਮ ਮੋਦੀ 'ਤੇ ਦਿੱਤੇ ਬਿਆਨ ਦੇ ਮਾਮਲੇ 'ਚ ਅਦਾਲਤ ਨੇ ਪਵਨ ਨੂੰ ਅੱਜ 17 ਮਾਰਚ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਯਾਨੀ ਉਸ ਨੂੰ ਅੱਜ 17 ਮਾਰਚ ਤੱਕ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ। ਕਾਂਗਰਸੀ ਨੇਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨੂੰ ਗੌਤਮਦਾਸ ਮੋਦੀ ਕਿਹਾ ਸੀ। ਹਾਲਾਂਕਿ ਬਾਅਦ 'ਚ ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਦੇ ਨਾਂ ਨੂੰ ਲੈ ਕੇ ਉਨ੍ਹਾਂ ਨੂੰ ਭੰਬਲਭੂਸਾ ਸੀ। ਇਸ ਬਿਆਨ ਤੋਂ ਬਾਅਦ 23 ਫਰਵਰੀ ਨੂੰ ਪਾਰਟੀ ਸੰਮੇਲਨ ਲਈ ਦਿੱਲੀ ਤੋਂ ਰਾਏਪੁਰ ਜਾ ਰਹੇ ਪਵਨ ਖੇੜਾ ਨੂੰ ਅਸਮ ਪੁਲਿਸ ਨੇ ਫਲਾਈਟ ਤੋਂ ਉਤਾਰ ਕੇ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ ਬਾਅਦ 'ਚ ਉਸ ਨੂੰ ਮੈਜਿਸਟ੍ਰੇਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਦੂਜੇ ਪਾਸੇ ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਪਵਨ ਖੇੜਾ ਖ਼ਿਲਾਫ਼ ਦੇਸ਼ ਭਰ ਵਿੱਚ ਕੇਸ ਦਰਜ ਕੀਤੇ ਜਾ ਰਹੇ ਹਨ। ਅਜਿਹੇ 'ਚ ਉਸ ਦੀ ਅਗਾਊਂ ਜ਼ਮਾਨਤ ਅਤੇ ਸਾਰੇ ਕੇਸਾਂ ਦੀ ਸੁਣਵਾਈ ਇਕੱਠੇ ਹੋਣੀ ਚਾਹੀਦੀ ਹੈ।

Have something to say? Post your comment

ਦੇਸ਼

ਮੋਦੀ ਸਰਨੇਮ ਮਾਮਲਾ: ਰਾਹੁਲ ਤੋਂ ਮੁਆਫੀ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਉਲੀਕਿਆ ਓਬੀਸੀ ਆਊਟਰੀਚ ਪ੍ਰੋਗਰਾਮ

ਪੀ. ਐਫ. ‘ਤੇ ਵਿਆਜ ਦਰ ਵਿੱਚ ਵਾਧਾ

ਅੰਮ੍ਰਿਤਪਾਲ ਸਿੰਘ ਕੇਸ: ਬੀਬੀਸੀ ਪੰਜਾਬੀ ਦਾ ਟਵਿੱਟਰ ਅਕਾਊਂਟ ਬਲਾਕ!

ਅਦਾਲਤ ਵੱਲੋਂ ਕਾਂਗਰਸੀ ਵਿਧਾਇਕ ਨੂੰ PM ਮੋਦੀ ਦੀ ਤਸਵੀਰ ਫਾੜਨ ‘ਤੇ 99 ਰੁਪਏ ਜੁਰਮਾਨਾ

VIDEO : ਕੇਜਰੀਵਾਲ ਨੇ ਸੁਣਾਈ ਕਵਿਤਾ, ‘ਬਣੇਗਾ ਪਕੌੜਾ…. ਸਕੂਲ-ਹਸਪਤਾਲ ਭਾੜ ’ਚ ਜਾਵੇ’

5ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਦੇ ਦੋਸ਼ ‘ਚ ਤਿੰਨ ਅਧਿਆਪਕਾਂ ਵਿਰੁੱਧ FIR ਦਰਜ

ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਅਤੇ ਅਡਾਨੀ ਮੁੱਦੇ ਖਿਲਾਫ ਕਾਂਗਰਸ ਦੇ ਸੰਸਦ ਮੈਂਬਰ ਅੱਜ ਕਾਲੇ ਕੱਪੜੇ ਪਾ ਕੇ ਲੋਕ ਸਭਾ ਅਤੇ ਰਾਜ ਸਭਾ ‘ਚ ਜਾਣਗੇ

ਅਸਮਾਨੀ ਬਿਜਲੀ ਡਿੱਗਣ ਕਾਰਨ 350 ਤੋਂ ਜ਼ਿਆਦਾ ਭੇਡਾਂ-ਬੱਕਰੀਆਂ ਦੀ ਮੌਤ

PM ਮੋਦੀ ਅੱਜ ਦੇਸ਼ ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਵੱਡਾ ਦਾਅਵਾ