ਚੰਡੀਗੜ੍ਹ/ਫਿਰੋਜ਼ਪੁਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਨਾਲ ਸਾਂਝੀ ਕਾਰਵਾਈ ਤਹਿਤ ਫਿਰੋਜ਼ਪੁਰ ਤੀਹਰੇ ਕਤਲ ਕੇਸ ਵਿੱਚ ਸ਼ਾਮਲ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਗ੍ਰਿਫਤਾਰ ਕਰਕੇ, ਇਸ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਲਈ ਹੈ।