ਅੰਮ੍ਰਿਤਸਰ, 26 ਅਗਸਤ, ਦੇਸ਼ ਕਲਿੱਕ ਬਿਓਰੋ :
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ।