ਨਵੀਂ ਦਿੱਲੀ, 14 ਜੁਲਾਈ, ਦੇਸ਼ ਕਲਿੱਕ ਬਿਓਰੋ :
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਿੰਘਾਪੁਰ ਪਹੁੰਚਦਿਆਂ ਹੀ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ੍ਰੀਲੰਕਾ ਵਿੱਚ ਸੰਕਟ ਦੇ ਚਲਦਿਆਂ ਉਨ੍ਹਾਂ ਪਹਿਲਾਂ ਬੁੱਧਵਾਰ ਨੂੰ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ, ਪ੍ਰੰਤੂ ਇਸ ਤੋਂ ਪਹਿਲਾਂ ਉਹ ਦੇਸ਼ ਛੱਡ ਕੇ ਭੱਜ ਗਏ ਸਨ।