ਪੰਜਾਬ ਸਰਕਾਰ ਵੱਲੋਂ 4238 ਸਰਕਾਰੀ ਸਕੂਲ ਸੋਲਰ ਪੈਨਲਾਂ ਨਾਲ ਲੈਸ, ਸਾਲਾਨਾ 2.89 ਕਰੋੜ ਯੂਨਿਟ ਗਰੀਨ ਊਰਜਾ ਦਾ ਹੋ ਰਿਹੈ ਉਤਪਾਦਨ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਰਵਾਇਤੀ ਊਰਜਾ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਦੱਸਿਆ ਕਿ ਕੁੱਲ 4238 ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਪਹਿਲਾਂ ਹੀ 21.19 […]

Continue Reading

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਚੰਡੀਗੜ੍ਹ/ਨਵੀਂ ਦਿੱਲੀ, 27 ਮਾਰਚ, ਦੇਸ਼ ਕਲਿੱਕ ਬਿਓਰੋ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫ਼ਰ ਕਾਲ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਦਿਆਂ ਇਸ ਪਿੰਡ ਦੀ ਹਾਕੀ ਨੂੰ ਵੱਡੀ ਦੇਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਪਿੰਡ ਹਾਲੇ ਵੀ ਐਸਟੋਟਰਫ ਹਾਕੀ ਗਰਾਊਂਡ ਤੋਂ ਸੱਖਣਾ ਹੈ। ਮੀਤ ਹੇਅਰ ਨੇ […]

Continue Reading

“ਬਦਲਦਾ ਪੰਜਾਬ” ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸਾਲ 2025-26 ਲਈ ਪੇਸ਼ ਕੀਤੇ ਗਏ “ਬਦਲਦਾ ਪੰਜਾਬ” ਬਜਟ ‘ਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਦਾ ਚਰਚਾ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਚਾਰ-ਵਟਾਂਦਰੇ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ […]

Continue Reading

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ 2005 ਕਾਡਰ ਦੇ ਆਈ.ਏ.ਐਸ. ਅਧਿਕਾਰੀ ਸ. ਮਾਲਵਿੰਦਰ ਸਿੰਘ ਜੱਗੀ ਨੂੰ ਉਨ੍ਹਾਂ ਦੀ ਸੇਵਮੁਕਤੀ ਦੀ ਪੂਰਵ ਸੰਧਿਆ ‘ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀ ਜੱਗੀ 31 ਮਾਰਚ, 2025 ਨੂੰ 33 ਸਾਲ ਦੀ ਸ਼ਾਨਦਾਰ ਸੇਵਾ […]

Continue Reading

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਹਿਰੀ ਪ੍ਰਦੂਸ਼ਣ ਦੇ ਗੰਭੀਰ ਮੁੱਦੇ ‘ਤੇ ਬੋਲਦਿਆਂ ਸੂਬੇ ਦੀਆਂ ਨਹਿਰੀ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਵਾਤਾਵਰਣ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਵਿਭਾਗ ਵੱਲੋਂ ਵਿੱਢੇ ਗਏ ਯਤਨਾਂ ਬਾਰੇ ਵਿਆਪਕ ਜਾਣਕਾਰੀ ਦਿੱਤੀ। ਵਿਧਾਇਕ ਸ੍ਰੀ […]

Continue Reading

‘ਯੁੱਧ ਨਸ਼ਿਆਂ ਵਿਰੁੱਧ’- ਨਸ਼ਾ ਸਮੱਗਲਰ ਦੇ ਪਿੰਡ ਨੈਣੋਵਾਲ ਵੈਦ ਦੀ ਪੰਚਾਇਤੀ ਜ਼ਮੀਨ ‘ਤੇ ਬਣੇ ਨਜਾਇਜ਼ ਮਕਾਨ ਨੂੰ ਢਾਹਿਆ

ਚੰਡੀਗੜ੍ਹ/ਹੁਸ਼ਿਆਰਪੁਰ, 27 ਮਾਰਚ: ਦੇਸ਼ ਕਲਿੱਕ ਬਿਓਰੋ  ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਨੈਣੋਵਾਲ ਵੈਦ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰ ਗੁਰਮੀਤ ਕੌਰ ਦੇ ਪੰਚਾਇਤੀ ਜ਼ਮੀਨ ‘ਤੇ ਨਜਾਇਜ਼ ਕਬਜੇ ਵਾਲੇ ਮਕਾਨ ਨੂੰ ਪਿੰਡ ਦੀ ਪੰਚਾਇਤ ਦੀ ਮੌਜੂਦਗੀ ਵਿਚ ਢਾਹਿਆ ਗਿਆ।ਪਿੰਡ ਦੀ ਪੰਚਾਇਤ ਵਲੋਂ ਸਰਕਾਰ ਦੇ ਇਸ […]

Continue Reading

ਯੁੱਧ ਨਸ਼ਿਆਂ ਵਿਰੁੱਧ 2.0: ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ ‘ਤੇ ਕਰੇਗੀ ਕਾਰਵਾਈ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ  ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ ਵੱਡੀਆਂ ਮੱਛੀਆਂ ਨੂੰ […]

Continue Reading

ਮਾਨਸਾ ਦੇ ਪਿੰਡ ਚਕੇਰੀਆ ਵਿੱਚ ਬਣੇਗਾ ਨਵਾਂ ਵਾਟਰ ਵਰਕਸ, ਅਕਲੀਆ ਦਾ ਪੁਰਾਣਾ ਵਾਟਰ ਵਰਕਸ ਹੋਵੇਗਾ ਅੱਪਗ੍ਰੇਡ: ਮੁੰਡੀਆਂ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਚਕੇਰੀਆ ਵਿੱਚ ਨਵਾਂ ਵਾਟਰ ਵਰਕਸ ਬਣੇਗਾ ਜਦੋਂਕਿ ਇਕ ਹੋਰ ਪਿੰਡ ਅਕਲੀਆ ਦੇ ਪੁਰਾਣੇ ਵਾਟਰ ਵਰਕਸ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਮਾਨਸਾ ਤੋਂ ਵਿਧਾਇਕ ਡਾ ਵਿਜੈ […]

Continue Reading

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਨਕਦੋਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਅਤੇ […]

Continue Reading

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

Continue Reading