ਡੇਂਗੂ ਤੋਂ ਬਚਾਅ ਲਈ ਸਿਹਤ ਟੀਮਾਂ ਕਰਨਗੀਆਂ ਲਾਰਵੇ ਦਾ ਨਰੀਖਣ-ਸਿਵਲ ਸਰਜਨ

* ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡੇਂਗੂ ਦੀ ਰੋਕਥਾਮ ਲਈ ਬਣਾਈਆਂ ਵਿਸ਼ੇਸ਼ ਟੀਮਾਂ ਮਾਲੇਰਕੋਟਲਾ, 20 ਮਈ :      ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ dengue ਜਾਗਰੂਕਤਾ ਗਤੀਵਿਧੀਆਂ ਤੇਜ਼ੀ ਲਿਆਂਦੀ ਗਈ ਹੈ ਅਤੇ dengue ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।               ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ dengue ਦੇ ਪੈਰ ਫੈਲਾਉਣ ਤੋਂ ਪਹਿਲਾਂ ਹੀ ਉਸ ਦੀ ਰੋਕਥਾਮ ਲਈ ਸੰਘਰਸ਼ਸ਼ੀਲ ਯਤਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੂਕ ਵੀ ਕਰਨਗੀਆਂ।             ਡਾ. ਗੋਇਲ ਨੇ ਕਿਹਾ ਕਿ ਇਹ ਟੀਮਾਂ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਫ਼ਜ਼ੂਲ ਪਏ ਬਰਤਨਾਂ, ਟਾਇਰਾਂ, ਅਤੇ ਹੋਰ ਉਨ੍ਹਾਂ ਥਾਵਾਂ ਦੀ ਜਾਂਚ ਕਰਨਗੀਆਂ ਜਿੱਥੇ ਪਾਣੀ ਇਕੱਠਾ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਲਾਰਵਾ ਮਿਲਣ ਦੀ ਸਥਿਤੀ ਵਿੱਚ ਘਰ ਮਾਲਕਾਂ ਨੂੰ ਤੁਰੰਤ ਨਿਰਦੇਸ਼ ਦਿੱਤੇ ਜਾਣਗੇ ਕਿ ਉਹ ਪਾਣੀ ਨੂੰ ਸਾਫ਼ ਕਰਕੇ ਭਰੋਸੇਯੋਗ ਢੰਗ ਨਾਲ ਢੱਕਣ।         ਸਿਵਲ ਸਰਜਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਚਿਤ ਅਤੇ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਜ਼ਿਆਦਾਤਰ ਸਵੇਰੇ ਤੇ ਸ਼ਾਮ ਦੇ ਸਮੇਂ ਡੰਗਦਾ ਹੈ ਅਤੇ ਇਹ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰ ਦੇ ਆਲ਼ੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਹਫ਼ਤੇ ਵਿੱਚ ਘੱਟੋ ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ।         ਸਿਹਤ ਵਿਭਾਗ ਨੇ ਸਕੂਲਾਂ, ਆਂਗਣਵਾੜੀ ਕੇਂਦਰਾਂ, ਅਤੇ ਹੋਰ ਸਰਵਜਨਕ ਥਾਵਾਂ ‘ਤੇ ਵੀ ਜਾਗਰੂਕਤਾ ਮੁਹਿੰਮਾਂ ਚਲਾਉਣ ਦਾ ਫ਼ੈਸਲਾ ਲਿਆ ਹੈ। ਇਸ ਦੇ ਤਹਿਤ ਡੇਂਗੂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਵਿਦਿਆਰਥੀਆਂ ਰਾਹੀਂ ਇਹ ਸੰਦੇਸ਼ ਘਰ ਘਰ ਤਕ ਪਹੁੰਚਾਇਆ ਜਾਵੇਗਾ।           ਡਾ. ਗੋਇਲ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਉੱਚ ਬੁਖ਼ਾਰ, ਸਿਰ ਦਰਦ, ਅੱਖਾਂ ਪਿੱਛੇ ਦਰਦ, ਮਾਸਪੇਸ਼ੀਆਂ ਜਾਂ ਜੋੜਾਂ ਵਿੱਚ ਦਰਦ, ਜਾਂ ਸਰੀਰ ਉੱਤੇ ਲਾਲ ਚੱਟਾਂ ਆਉਣ, ਵਰਗੇ ਲੱਛਣ ਹੋਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿੱਚ ਜਾਂਚ ਕਰਵਾਈ ਜਾਵੇ।          ਇਸ ਮੁਹਿੰਮ ਲਈ ਜ਼ਿਲ੍ਹਾ ਪ੍ਰਸ਼ਾਸਨ, ਸਥਾਨਕ ਨਿਗਮ, ਅਤੇ ਹੋਰ ਸਬੰਧਿਤ ਵਿਭਾਗਾਂ ਨਾਲ ਸਹਿਯੋਗ ਲੈ ਕੇ ਕੰਮ ਕੀਤਾ ਜਾ ਰਿਹਾ ਹੈ। ਸਿਹਤ ਟੀਮਾਂ ਵੱਲੋਂ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ ਅਤੇ ਜਿੱਥੇ ਵੀ ਲਾਰਵਾ ਮਿਲੇਗਾ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ।           ਸਿਵਲ ਸਰਜਨ ਨੇ ਜ਼ਿਲ੍ਹੇ ਦੇ ਵਾਸੀਆਂ ਨੂੰ ਇਹ ਭੀ ਵਿਅਕਤੀਗਤ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ ਕਿ ਉਹ ਆਪਣੇ ਆਲ਼ੇ ਦੁਆਲੇ ਸਫ਼ਾਈ ਰੱਖਣ ਅਤੇ ਮੱਛਰ ਪੈਦਾ ਹੋਣ ਤੋਂ ਰੋਕਣ ਵਿੱਚ ਭੂਮਿਕਾ ਨਿਭਾਉਣ।             ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਸਜੀਲਾ ਖ਼ਾਨ,ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਤੇ ਡਾ.ਮੁਨੀਰ ਮੁਹੰਮਦ, ਮਾਸ ਮੀਡੀਆ ਵਿੰਗ ਤੋਂ ਰਣਵੀਰ ਸਿੰਘ ਢੰਡੇ, ਐਨ ਵੀ ਬੀ ਡੀ ਸੀ ਪੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜੇਸ਼ ਰਿਖੀ, ਐਨ ਵੀ ਬੀ ਡੀ ਸੀ ਪੀ ਸਹਾਇਕ ਮੁਹੰਮਦ ਰਾਸ਼ਿਦ ਅਤੇ ਵਿਕਰਮ ਸਿੰਘ ਵੀ ਹਾਜ਼ਰ ਸਨ

Continue Reading

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 19 ਮਈ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ: 1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ2. […]

Continue Reading

ਜਗਰਾਓਂ ‘ਚ ਪੈਟਰੋਲ ਭਰਵਾਉਣ ਦੇ ਬਹਾਨੇ ਲੁਟੇਰੇ ਨੇ ਪੰਪ ਕਰਮਚਾਰੀ ਤੋਂ ਨਕਦੀ ਨਾਲ ਭਰਿਆ ਬੈਗ ਲੁੱਟਿਆ

ਜਗਰਾਓਂ, 19 ਮਈ, ਦੇਸ਼ ਕਲਿਕ ਬਿਊਰੋ :ਜਗਰਾਉਂ ਵਿੱਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ‘ਤੇ ਥਾਣਾ ਦਾਖਾ ਅਧੀਨ ਆਉਂਦੇ ਰਿਲਾਇੰਸ ਪੈਟਰੋਲ ਪੰਪ ‘ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਇੱਕ ਬਾਈਕ ਸਵਾਰ ਨੇ ਪੈਟਰੋਲ ਭਰਵਾਉਣ ਦੇ ਬਹਾਨੇ ਪੰਪ ਕਰਮਚਾਰੀ ਤੋਂ ਨਕਦੀ ਨਾਲ ਭਰਿਆ ਬੈਗ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। […]

Continue Reading

ਲੁਧਿਆਣਾ ਵਿਖੇ ਸਿਵਲ ਹਸਪਤਾਲ ‘ਚ ਮਰੀਜ਼ ਤੋਂ ਪੈਸੇ ਲੈ ਰਿਹਾ ਸਰਜਨ ਮੁਅੱਤਲ

ਲੁਧਿਆਣਾ, 19 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ। ਉਨ੍ਹਾਂ ਨੇ ਸਿਵਲ ਹਸਪਤਾਲ ਦੇ ਇੱਕ ਸਰਜਨ ਨੂੰ ਮੁਅੱਤਲ ਕਰ ਦਿੱਤਾ ਹੈ। ਮੰਤਰੀ ਕੋਲ ਇੱਕ ਵੀਡੀਓ ਪਹੁੰਚੀ ਸੀ ਜਿਸ ਵਿੱਚ ਸਰਜਨ ਮਰੀਜ਼ ਤੋਂ ਪੈਸੇ ਲੈ ਰਿਹਾ ਸੀ। ਉਨ੍ਹਾਂ ਨੇ ਮਾਮਲੇ ਦੀ ਜਾਂਚ ਦੇ ਹੁਕਮ […]

Continue Reading

ਵਿਜੀਲੈਂਸ ਬਿਓਰੋ ਦੋ ਮੁਅੱਤਲ PPS ਅਧਿਕਾਰੀ ਬਹਾਲ

ਚੰਡੀਗੜ੍ਹ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ 2 ਪੁਲਿਸ ਅਧਿਕਾਰੀਆਂ ਦੇ ਮੁਅੰਤਲੀ ਹੁਕਮ ਰੱਦ ਕਰਦਿਆਂ ਉਨ੍ਹਾਂ ਨੂੰ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਲਈ ਕਿਹਾ ਹੈ। PPS ਅਧਿਕਾਰੀ ਸਵਰਨਦੀਪ ਸਿੰਘ ,ਜਿਨ੍ਹਾਂ ਨੂੰ 25 ਅਪ੍ਰੈਲ 2025 ਨੂੰ ਮੁਅੱਤਲ ਕੀਤਾ ਗਿਆ ਸੀ, ਨੂੰ ਹੁਣ AIG ਫਲਾਈਂਗ ਸੁਕੈਅਡ ਵਿਜੀਲੈਂਸ ਬਿਓਰੋ ਪੰਜਾਬ ਐਸ ਏ ਐਸ ਨਗਰ ਲਾਇਆ ਗਿਆ ਹੈ […]

Continue Reading

ਮੁੱਖ ਮੰਤਰੀ ਮਾਨ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ‘ਚੋਂ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਚੰਡੀਗੜ੍ਹ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਬੜੀ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1.1 ਕਿਲੋ ਹੈਰੋਇਨ ਅਤੇ 45 ਲੱਖ ਡਰੱਗ ਮਨੀ ਸਮੇਤ 3 ਗ੍ਰਿਫਤਾਰ

ਅੰਮ੍ਰਿਤਸਰ: 17 ਮਈ, ਦੇਸ਼ ਕਲਿੱਕ ਬਿਓਰੋਨਸ਼ੀਲੇ ਪਦਾਰਥਾਂ ਦੇ ਗੱਠਜੋੜ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇੱਕ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ FIR ਥਾਣਾ […]

Continue Reading

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

ਚੰਡੀਗੜ੍ਹ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ […]

Continue Reading

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 85 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ

ਤਰਨਤਾਰਨ, 16 ਮਈ, ਦੇਸ਼ ਕਲਿਕ ਬਿਊਰੋ :ਇਸ ਸਾਲ ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਦੌਰਾਨ ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 85 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਇਹ ਨੈੱਟਵਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਸੁਰੱਖਿਆ ਹੇਠ ਚੱਲ ਰਿਹਾ ਸੀ ਅਤੇ ਇਸਨੂੰ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੁਆਰਾ ਚਲਾਇਆ ਜਾ […]

Continue Reading

ਥਾਣੇ ‘ਚ ਲੋਕਾਂ ਨਾਲ ਸਹੀ ਵਿਵਹਾਰ ਨਾ ਕਰਨ ਵਾਲਾ ਪੰਜਾਬ ਪੁਲਿਸ ਦਾ SHO ਮੁਅੱਤਲ

ਪਟਿਆਲਾ, 16 ਮਈ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਐਸਐਚਓ ਵਿਰੁੱਧ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਦਸੋਂ ਥਾਣੇ ਦੇ ਐਸ.ਐਚ.ਓ. ਜਸਪ੍ਰੀਤ ਸਿੰਘ ਨੂੰ ਗਲਤ ਪਬਲਿਕ ਡੀਲਿੰਗ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਭਾਦਸੋਂ ਥਾਣੇ ਦੇ ਐਸ.ਐਚ.ਓ. ਜਸਪ੍ਰੀਤ ਸਿੰਘ ਨੂੰ ਐਸਐਸਪੀ ਵਰੁਣ ਸ਼ਰਮਾ ਨੇ ਮੁਅੱਤਲ ਕਰ ਦਿੱਤਾ ਹੈ। ਦੱਸਿਆ […]

Continue Reading